ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

Leave a Reply

Powered By Indic IME