ਬਿਲਾਵਲੁ ਮਹਲਾ ੩ ॥ ਅਤੁਲੁ ਕਿਉ ਤੋਲਿਆ ਜਾਇ ॥ ਦੂਜਾ ਹੋਇ ਤ ਸੋਝੀ ਪਾਇ ॥ ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥੧॥ ਗੁਰ ਪਰਸਾਦਿ ਵਸੈ ਮਨਿ ਆਇ ॥ ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥ ਆਪਿ ਸਰਾਫੁ ਕਸਵਟੀ ਲਾਏ ॥ ਆਪੇ ਪਰਖੇ ਆਪਿ ਚਲਾਏ ॥ ਆਪੇ ਤੋਲੇ ਪੂਰਾ ਹੋਇ ॥ ਆਪੇ ਜਾਣੈ ਏਕੋ ਸੋਇ ॥੨॥ ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥ ਜਿਸ ਨੋ ਲਾਏ ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥ ਆਪੇ ਲਿਵ ਧਾਤੁ ਹੈ ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ ਸਬਦੁ ਹੈ ਆਪੇ ॥ ਨਾਨਕ ਆਖਿ ਸੁਣਾਏ ਆਪੇ ॥੪॥੨॥
Scroll