ਸਿਰੀਰਾਗੁ ਮਹਲਾ ੧ ॥ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥ ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥ ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥ ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥ ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥ ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥ ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥ ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥ ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥

Leave a Reply

Powered By Indic IME