ਬਿਲਾਵਲੁ ਮਹਲਾ ੩ ॥ ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥ ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥ ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥ ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥

Leave a Reply

Powered By Indic IME