ਬਿਲਾਵਲੁ ਮਹਲਾ ੩ ॥ ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥ ਹਉ ਤਿਨ ਬਲਿਹਾਰੈ ਜਿਨ੍ਹ੍ਹ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥ ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥
Scroll