ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
Scroll