ਸਿਰੀਰਾਗੁ ਮਹਲਾ ੧ ॥ ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥ ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥ ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥ ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥ ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥ ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥ ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥ ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥ ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥

Leave a Reply

Powered By Indic IME