ਬਿਲਾਵਲੁ ਮਹਲਾ ੪ ॥ ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥ ਜਪਿ ਮਨ ਹਰਿ ਹਰਿ ਨਾਮੁ ਗਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥ ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥ ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥
Scroll