ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥ ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ ॥ ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥ ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦੀਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥ ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥ ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥
Scroll