ਬਿਲਾਵਲੁ ਮਹਲਾ ੫ ॥ ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥ ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥ ਸਭਨੀ ਥਾਂਈ ਰਵਿਆ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥ ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੇ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥ ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ ਜਿਥੈ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥

Leave a Reply

Powered By Indic IME