ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

Leave a Reply

Powered By Indic IME