ਰਾਗੁ ਬਿਲਾਵਲੁ ਮਹਲਾ ੫ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥੧॥ ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥ ਅਨਿਕ ਰੰਗ ਨਿਰਗੁਨ ਇਕ ਰੰਗਾ ॥ ਆਪੇ ਜਲੁ ਆਪ ਹੀ ਤਰੰਗਾ ॥੨॥ ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥ ਆਪਹਿ ਜੋਗ ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥

Leave a Reply

Powered By Indic IME