ਬਿਲਾਵਲੁ ਮਹਲਾ ੫ ॥ ਆਪਿ ਉਪਾਵਨ ਆਪਿ ਸਧਰਨਾ ॥ ਆਪਿ ਕਰਾਵਨ ਦੋਸੁ ਨ ਲੈਨਾ ॥੧॥ ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥ ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ ॥੨॥ ਆਪ ਹੀ ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥ ਆਪੇ ਅਵਿਗਤੁ ਆਪ ਸੰਗਿ ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥
Scroll