ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

Leave a Reply

Powered By Indic IME