ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਵਡਭਾਗੀ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥
Scroll