ਸਿਰੀਰਾਗੁ ਮਹਲਾ ੧ ॥ ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥ ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥ ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥ ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥ ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥
Scroll