ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥੧॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥ ਨੀਚਾ ਤੇ ਊਚ ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥
Scroll