ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥ ਚਰਨ ਕਮਲ ਸਿਉ ਲਾਈਐ ਚੀਤਾ ॥੧॥ ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥੨॥ ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥ ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥
Scroll