ਬਿਲਾਵਲੁ ਮਹਲਾ ੫ ॥ ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥ ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥ ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥ ਸਾਧਸੰਗਿ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥
Scroll