ਬਿਲਾਵਲੁ ਮਹਲਾ ੫ ॥ ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ ਭਜੁ ਗੋਬਿਦ ਸਭ ਛੋਡਿ ਜੰਜਾਲ ॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥
Scroll