ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥ ਗੁਰਮੁਖਿ ਤੋਲਿ ਤਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥
Scroll