ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥ ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

Leave a Reply

Powered By Indic IME