ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥
Scroll