ਬਿਲਾਵਲੁ ਮਹਲਾ ੫ ॥ ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥ ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥੧॥ ਰਹਾਉ ॥ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ੍ਹ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥ ਤੁਮ੍ਹ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥ ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥

Leave a Reply

Powered By Indic IME