ਬਿਲਾਵਲੁ ਮਹਲਾ ੫ ॥ ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥ ਕਹੀਐ ਕਾਇ ਪਿਆਰੇ ਤੁਝੁ ਬਿਨਾ ॥ ਤੁਮ੍ਹ੍ਹ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥ਜਿਉ ਤੁਮ੍ਹ੍ਹ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥ ਜੋ ਤੁਮ੍ਹ੍ਹ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥ ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥

Leave a Reply

Powered By Indic IME