ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥

Leave a Reply

Powered By Indic IME