ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥

Leave a Reply

Powered By Indic IME