ਸਿਰੀਰਾਗੁ ਮਹਲਾ ੧ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥ ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥

Leave a Reply

Powered By Indic IME