ਬਿਲਾਵਲੁ ਮਹਲਾ ੫ ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥ ਤੁਮ੍ਹ੍ਹ ਮਿਲਤੇ ਮੇਰਾ ਮਨੁ ਜੀਓ ਤੁਮ੍ਹ੍ਹ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥ਜਗਤ ਉਧਾਰਨ ਸਾਧ ਪ੍ਰਭ ਤਿਨ੍ਹ੍ਹ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥

Leave a Reply

Powered By Indic IME