ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮ੍ਹ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥ ਤੁਮ੍ਹ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮ੍ਹ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥
Scroll