ਬਿਲਾਵਲੁ ਮਹਲਾ ੫ ॥ ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥ ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥
Scroll