ਬਿਲਾਵਲੁ ਮਹਲਾ ੫ ॥ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥ ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
Scroll