ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥ ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥

Leave a Reply

Powered By Indic IME