ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥ ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮ੍ਹ੍ਹਾਰੈ ॥੨॥ ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥ ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥ ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥
Scroll