ਸਿਰੀਰਾਗੁ ਮਹਲਾ ੧ ॥ ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥ ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥
Scroll