ਬਿਲਾਵਲੁ ਮਹਲਾ ੫ ॥ ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥ ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥ ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥ ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥ ਜਬ ਭਗਤਿ ਕਰਹਿ ਸੰਤ ਮੰਡਲੀ ਤਿਨ੍ਹ੍ਹ ਮਿਲਿ ਹਰਿ ਗਾਵਉ ॥ ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥ ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥
Scroll