ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
Scroll