ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
Scroll