ਬਿਲਾਵਲੁ ਮਹਲਾ ੫ ॥ ਕਵਨੁ ਕਵਨੁ ਨਹੀ ਪਤਰਿਆ ਤੁਮ੍ਹ੍ਹਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥ ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥ ਜਪ ਤਪ ਸੰਜਮ ਤੁਮ੍ਹ੍ਹ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥ ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥ ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨ੍ਹ੍ਹਾ ॥੪॥੨੮॥੫੮॥
Scroll