ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥ ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥ ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥ ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥

Leave a Reply

Powered By Indic IME