ਬਿਲਾਵਲੁ ਮਹਲਾ ੫ ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥
Scroll