ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥
Scroll