ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥
Scroll