ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥

Leave a Reply

Powered By Indic IME