ਬਿਲਾਵਲੁ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥ ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥ ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥

Leave a Reply

Powered By Indic IME