ਬਿਲਾਵਲੁ ਮਹਲਾ ੫ ॥ ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥

Leave a Reply

Powered By Indic IME