ਬਿਲਾਵਲੁ ਮਹਲਾ ੫ ॥ ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥ ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥
Scroll