ਬਿਲਾਵਲੁ ਮਹਲਾ ੫ ॥ ਮਨ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥ ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥ ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥
Scroll