ਬਿਲਾਵਲੁ ਮਹਲਾ ੫ ॥ ਨਿੰਦਕੁ ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥ ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥ ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥ ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥
Scroll