ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥

Leave a Reply

Powered By Indic IME